1. ਮੁੱਖ ਪੰਨਾ
  2. ਰਾਜਨੀਤੀ
  3. ਫ਼ੈਡਰਲ ਰਾਜਨੀਤੀ

ਪ੍ਰਦਰਸ਼ਨਾਂ ਦੇ ਚਲਦਿਆਂ ਫ਼ੈਡਰਲ ਸਰਕਾਰ ਵੱਲੋਂ ਐਮਰਜੈਂਸੀ ਐਕਟ ਦਾ ਐਲਾਨ

ਪ੍ਰਦਰਸ਼ਨ ਨਾਲ ਨਜਿੱਠਣ ਲਈ ਫ਼ੈਡਰਲ ਸਰਕਾਰ ਨੂੰ ਮਿਲਣਗੀਆਂ ਵਾਧੂ ਸ਼ਕਤੀਆਂ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਇਕ ਪ੍ਰੈਸ ਵਾਰਤਾ ਵਿੱਚ ਕਿਹਾ ਹੁਣ ਇਹ ਸਪੱਸ਼ਟ ਹੈ ਕਿ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਗੰਭੀਰ ਚੁਣੌਤੀਆਂ ਹਨ I

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਇਕ ਪ੍ਰੈਸ ਵਾਰਤਾ ਵਿੱਚ ਕਿਹਾ ਹੁਣ ਇਹ ਸਪੱਸ਼ਟ ਹੈ ਕਿ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਗੰਭੀਰ ਚੁਣੌਤੀਆਂ ਹਨ I

ਤਸਵੀਰ: La Presse canadienne / Adrian Wyld

RCI

ਦੇਸ਼ ਅੰਦਰ ਲਾਜ਼ਮੀ ਵੈਕਸੀਨ ਦੇ ਖਿਲ਼ਾਫ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਫ਼ੈਡਰਲ ਸਰਕਾਰ ਵੱਲੋਂ ਐਮਰਜੈਂਸੀ ਐਕਟ ਦਾ ਐਲਾਨ ਕੀਤਾ ਗਿਆ ਹੈ I ਅਜਿਹਾ ਕੈਨੇਡਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ I

ਇਸ ਐਕਟ ਦੇ ਲਾਗੂ ਹੋਣ ਨਾਲ ਦੇਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਨਾਲ ਨਜਿੱਠਣ ਲਈ ਫ਼ੈਡਰਲ ਸਰਕਾਰ ਨੂੰ ਵਾਧੂ ਸ਼ਕਤੀਆਂ ਮਿਲਣਗੀਆਂ I

ਜ਼ਿਕਰਯੋਗ ਹੈ ਕਿ ਸਰੱਹਦ ਪਾਰ ਆਉਣ-ਜਾਣ ਵਾਲੇ ਟਰੱਕ ਡਰਾਈਵਰਾਂ ਲਈ 15 ਜਨਵਰੀ ਤੋਂ ਲਾਗੂ ਹੋਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਦੇ ਵਿਰੋਧ ਵਿਚ ਟਰੱਕ ਡਰਾਈਵਰਾਂ ਵੱਲੋਂ ਰੋਸ ਰੈਲੀ ਕੀਤੀ ਗਈ ਅਤੇ ਇਸਨੂੰ ਫ਼ਰੀਡਮ ਰੈਲੀ ਦਾ ਨਾਂ ਦਿੱਤਾ ਗਿਆ। ਇਸਤੋਂ ਬਾਅਦ ਇਹ ਪ੍ਰਦਰਸ਼ਨ ਲਗਾਤਾਰ ਫ਼ੈਲ ਰਿਹਾ ਹੈ I

ਨਿਯਮਾਂ ਮੁਤਾਬਿਕ ਕੈਨੇਡਾ ਦਾਖ਼ਲ ਹੋਣ ਤੋਂ ਪਹਿਲਾਂ ਮੌਲਿਕਿਊਲਰ ਕੋਵਿਡ-19 ਟੈਸਟ ਅਤੇ 2 ਹਫ਼ਤਿਆਂ ਦੇ ਕੁਆਰੰਟੀਨ ਤੋਂ ਬਚਣ ਲਈ, ਕੈਨੇਡੀਅਨ ਟਰੱਕ ਡਰਾਈਵਰਾਂ ਨੂੰ ਮੁਕੰਮਲ ਵੈਕਸੀਨੇਸ਼ਨ ਕਰਵਾਉਣਾ ਜ਼ਰੂਰੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਇਕ ਪ੍ਰੈਸ ਵਾਰਤਾ ਵਿੱਚ ਕਿਹਾ ਹੁਣ ਇਹ ਸਪੱਸ਼ਟ ਹੈ ਕਿ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਗੰਭੀਰ ਚੁਣੌਤੀਆਂ ਹਨ I

ਉਹਨਾਂ ਕਿਹਾ ਕਿ ਸਥਿਤੀ ਨਾਲ ਨਜਿੱਠਣ ਲਈ ਖੇਤਰਾਂ ਦੇ ਹਿਸਾਬ ਨਾਲ ਨਿਯਮ ਬਣਾਏ ਜਾਣਗੇ I ਪ੍ਰਧਾਨ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਐਕਟ ਦੀ ਬੇਮਿਸਾਲ ਤੈਨਾਤੀ ਪੁਲਿਸ ਨੂੰ ਇਕੱਠ ਵਾਲੀਆਂ ਥਾਵਾਂ 'ਤੇ ਵਿਵਸਥਾ ਬਹਾਲ ਕਰਨ ਲਈ ਹੋਰ ਸਾਧਨ ਦੇਵੇਗੀ I

ਸਰਕਾਰ ਸਰਹੱਦੀ ਲਾਂਘੇ ਅਤੇ ਹਵਾਈ ਅੱਡਿਆਂ ਵਰਗੇ ਨਾਜ਼ੁਕ ਖੇਤਰਾਂ ਨੂੰ ਵੀ ਅਤੇ ਸੁਰੱਖਿਅਤ ਕਰ ਰਹੀ ਹੈ। ਟਰੂਡੋ ਨੇ ਕਿਹਾ ਕਿ ਐਕਟ ਨੂੰ ਲਾਗੂ ਕਰਨ ਨਾਲ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਵੀ ਇਜਾਜ਼ਤ ਮਿਲੇਗੀ ਕਿ ਜ਼ਰੂਰੀ ਸੇਵਾਵਾਂ ਜਿਵੇਂ ਕਿ ਟਰੱਕਾਂ ਨੂੰ ਹਟਾਉਣ ਲਈ ਟੋਇੰਗ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ I

ਉਧਰ ਐਲਬਰਟਾ ਆਰਸੀਐਮਪੀ ਨੇ ਦੱਖਣੀ ਐਲਬਰਟਾ ਵਿੱਚ ਕੈਨੇਡਾ ਯੂ ਐੱਸ ਬਾਰਡਰ ਕ੍ਰਾਸਿੰਗ ਦੇ ਨੇੜੇ ਲਾਜ਼ਮੀ ਵੈਕਸੀਨ ਦੇ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਦਰਮਿਆਨ ਤਿੰਨ ਟ੍ਰੇਲਰਾਂ ਦੀ ਤਲਾਸ਼ੀ ਲੈਣ ਅਤੇਹਥਿਆਰ ਲੱਭਣ ਤੋਂ ਬਾਅਦ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ I

ਇਹ ਐਕਟ ਫ਼ੈਡਰਲ ਸਰਕਾਰ ਨੂੰ ਵਿੱਤੀ ਸੰਸਥਾਵਾਂ ਨੂੰ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ, ਅਤੇ ਗੈਰ-ਕਾਨੂੰਨੀ ਨਾਕਾਬੰਦੀਆਂ ਨੂੰ ਫੰਡ ਦੇਣ ਜਾਂ ਜਾਇਦਾਦ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੀ ਆਗਿਆ ਦਿੰਦਾ ਹੈ।

ਇਹ ਵੀ ਪੜੋ :

ਟਰੂਡੋ ਨੇ ਕਿਹਾ ਕਿ ਇਹ ਐਕਟ ਆਰਸੀਐਮਪੀ ਨੂੰ ਮਿਊਂਸੀਪਲ ਨਿਯਮ ਲਾਗੂ ਕਰਨ ਲਈ ਸ਼ਕਤੀਆਂ ਦੇਵੇਗਾ I ਟਰੂਡੋ ਨੇ ਕਿਹਾ ਇਹ ਕੈਨੇਡੀਅਨਜ਼ ਨੂੰ ਸੁਰੱਖਿਅਤ ਰੱਖਣ, ਲੋਕਾਂ ਦੀਆਂ ਨੌਕਰੀਆਂ ਦੀ ਸੁਰੱਖਿਆ ਅਤੇ ਸਾਡੇ ਅਦਾਰਿਆਂ ਵਿੱਚ ਭਰੋਸਾ ਬਹਾਲ ਕਰਨ ਬਾਰੇ ਹੈ I

ਔਟਵਾ ਪੁਲਿਸ ਨੇ ਰਾਜਧਾਨੀ ਵਿੱਚ ਵੈਕਸੀਨ ਦੇ ਆਦੇਸ਼ਾਂ ਦਾ ਵਿਰੋਧ ਕਰ ਪ੍ਰਦਰਸ਼ਨਕਾਰੀਆਂ ਦੀ ਗਿਣਤੀ 'ਤੇ ਚਿੰਤਾ ਜ਼ਾਹਰ ਕੀਤੀ ਹੈ I ਪੁਲਿਸ ਦਾ ਕਹਿਣਾ ਹੈ ਕਿ ਐਮਰਜੈਂਸੀ ਦੀ ਸਥਿਤੀ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ I

ਇਹਨਾਂ ਪ੍ਰਦਰਸ਼ਨਾਂ ਨੂੰ ਰੋਕਣ ਲਈ ਓਨਟੇਰੀਓ ਵੱਲੋਂ ਸੂਬੇ ਵਿੱਚ ਲਾਜ਼ਮੀ ਵੈਕਸੀਨੇਸ਼ਨ ਦੇ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਨੂੰ ਲੈ ਕੇ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ I

ਐਨਡੀਪੀ ਲੀਡਰ ਜਗਮੀਤ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਉਹ ਪ੍ਰਧਾਨ ਮੰਤਰੀ ਦੇ ਐਮਰਜੈਂਸੀ ਐਕਟ ਨੂੰ ਲਾਗੂ ਕਰਨ ਦੇ ਫੈਸਲੇ ਨੂੰ ਲੀਡਰਸ਼ਿਪ ਦੀ ਅਸਫਲਤਾ ਦੇ ਸਬੂਤ ਵਜੋਂ ਦੇਖਦੇ ਹਨ I ਜਗਮੀਤ ਸਿੰਘ ਨੇ ਸੰਸਦ ਵਿੱਚ ਇਸਦਾ ਸਮਰਥਨ ਕਰਨ ਦੀ ਗੱਲ ਵੀ ਆਖੀ I

ਕੈਥਰੀਨ ਟੂਨੀ ਸੀਬੀਸੀ ਨਿਊਜ਼

ਪੰਜਾਬੀ ਅਨੁਵਾਦ ਸਰਬਮੀਤ ਸਿੰਘ

ਸੁਰਖੀਆਂ