1. ਮੁੱਖ ਪੰਨਾ
  2. ਸਮਾਜ

ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਵੱਲੋਂ ਵਧਾਈ

ਟ੍ਰੂਡੋ ਨੇ ਭਾਰਤ ਨਾਲ ਮਜ਼ਬੂਤ ਰਿਸ਼ਤਿਆਂ ਦਾ ਜ਼ਿਕਰ ਕੀਤਾ

ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ 2018 ਦੀ ਨਵੀਂ ਦਿੱਲੀ ਵਿਖੇ ਹੋਈ ਮੁਲਾਕਾਤ ਦੀ ਫ਼ਾਈਲ ਤਸਵੀਰ।

ਤਸਵੀਰ: The Canadian Press / Sean Kilpatrick

Taabish Naqvi

ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਨੇ ਭਾਰਤ ਅਤੇ ਕੈਨੇਡਾ ਸਮੇਤ ਦੁਨੀਆ ਭਰ ਵਿਚ ਰਹਿੰਦੇ ਭਾਰਤੀਆਂ ਨੂੰ ਮੁਬਾਰਕਬਾਦ ਪੇਸ਼ ਕੀਤੀ।

ਅੱਜ ਤੋਂ 75 ਸਾਲ ਪਹਿਲਾਂ, ਭਾਰਤ ਨੇ ਆਪਣੀ ਆਜ਼ਾਦੀ ਪ੍ਰਾਪਤ ਕੀਤੀ ਅਤੇ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਬਣਿਆ। ਅੱਜ ਭਾਰਤ ਦੇ ਲੋਕਾਂ, ਇਤਿਹਾਸ ਅਤੇ ਸੱਭਿਆਚਾਰ ਦੇ, 1947 ਤੋਂ ਦੁਨੀਆ ਭਰ ਵਿੱਚ ਪਏ ਜ਼ਬਰਦਸਤ ਪ੍ਰਭਾਵ ਨੂੰ ਦਰਸਾਉਣ ਦਾ ਦਿਨ ਹੈ। ਅਸੀਂ ਇਹ ਵਰ੍ਹੇਗੰਢ ਮਨਾਉਣ ਲਈ ਭਾਰਤ ਦੇ ਲੋਕਾਂ ਅਤੇ ਇੰਡੋ-ਕੈਨੇਡੀਅਨ ਭਾਈਚਾਰਿਆਂ ਨਾਲ ਸ਼ਰੀਕ ਹੁੰਦੇ ਹਾਂ

ਕੈਨੇਡਾ ਅਤੇ ਭਾਰਤ ਦਰਮਿਅਨ ਜਮਹੂਰੀਅਤ ਅਤੇ ਲੋਕਾਂ ਦੇ ਆਪਸੀ ਰਿਸ਼ਤਿਆਂ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਬਣੇ ਮਜ਼ਬੂਤ ਅਤੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਸਬੰਧ ਹਨ ਅਤੇ ਭਾਰਤੀ ਵਿਰਸੇ ਦੇ 1.4 ਮਿਲੀਅਨ ਤੋਂ ਵੱਧ ਲੋਕ ਕੈਨੇਡਾ ਨੂੰ ਆਪਣਾ ਘਰ ਕਹਿੰਦੇ ਹਨ। ਉਨ੍ਹਾਂ ਦੇ ਬਹੁਤ ਸਾਰੇ ਮਹੱਤਵਪੂਰਨ ਯੋਗਦਾਨਾਂ ਨੇ ਸਾਡੇ ਦੇਸ਼ ਨੂੰ ਮਜ਼ਬੂਤ ਅਤੇ ਵਧੇਰੇ ਸ਼ਮੂਲੀਅਤ ਵਾਲਾ ਮੁਲਕ ਬਣਾਇਆ ਹੈ

ਅੱਜ, ਸਾਡੇ ਦੋਵੇਂ ਦੇਸ਼ ਵਿਗਿਆਨ ਅਤੇ ਟੈਕਨੋਲੌਜੀ, ਵਿੱਤ ਅਤੇ ਸਿੱਖਿਆ ਸਮੇਤ ਕਈ ਅਹਿਮ ਖੇਤਰਾਂ ਵਿੱਚ ਮਿਲ ਕੇ ਕੰਮ ਕਰਦੇ ਹਨ। ਅਸੀਂ ਇੱਕ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਖੇਤਰ ਨੂੰ ਅੱਗੇ ਵਧਾਉਣ, ਜਲਵਾਯੂ ਤਬਦੀਲੀ ਨਾਲ ਲੜਨ ਅਤੇ ਵਿਸ਼ਵ ਵਪਾਰ ਨੂੰ ਮਜ਼ਬੂਤ ​​ਕਰਨ ਵਿੱਚ ਵੀ ਹਿੱਤ ਸਾਂਝੇ ਕਰਦੇ ਹਾਂ। ਅਸੀਂ ਕੈਨੇਡਾ ਅਤੇ ਭਾਰਤ ਦੇ ਲੋਕਾਂ ਦੇ ਫ਼ਾਇਦੇ ਲਈ ਆਪਣੀ ਭਾਈਵਾਲੀ ਨੂੰ ਮਜ਼ਬੂਤ ​​ਕਰਨਾ ਜਾਰੀ ਰੱਖਾਂਗੇ

ਕੈਨੇਡਾ ਸਰਕਾਰ ਦੀ ਤਰਫੋਂ, ਸੋਫ਼ੀ ਅਤੇ ਮੈਂ, ਇੱਥੇ ਕੈਨੇਡਾ ਅਤੇ ਦੁਨੀਆ ਭਰ ਵਿੱਚ ਭਾਰਤ ਦੇ ਸੁਤੰਤਰਤਾ ਦਿਵਸ ਦਾ ਜਸ਼ਨ ਮਨਾ ਰਹੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਪੇਸ਼ ਕਰਦੇ ਹਾਂ

Taabish Naqvi

ਸੁਰਖੀਆਂ